ਕੁੱਟਮਾਰ ਮਾਮਲੇ ’ਚ ਐਸਸੀ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ - ਐਸੀ ਕਮਿਸ਼ਨ ਦੇ ਚੇਅਰਮੇਨ ਰਾਜ ਕੁਮਾਰ ਹੰਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14622179-937-14622179-1646285247594.jpg)
ਤਰਨਤਾਰਨ: ਐਸੀ ਕਮਿਸ਼ਨ ਦੇ ਚੇਅਰਮੇਨ ਰਾਜ ਕੁਮਾਰ ਹੰਸ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਦੇ ਨਾਲ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਮਾਮਲੇ ਚ ਜਾਂਚ ਕੀਤੀ। ਜਾਂਚ ਦੌਰਾਨ ਚੇਅਰਮੈਨ ਵੱਲੋਂ ਪੁਲਿਸ ਨੂੰ ਮੁਲਜ਼ਮਾਂ ਖਿਲਾਫ ਤੁਰੰਤ ਪਰਚਾ ਦਰਜ ਕਰਨ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਪੀੜਤ ਵਿਅਕਤੀ ਨੇ ਕਮਿਸ਼ਨ ਨੂੰ ਦਰਖਾਸਤ ਭੇਜੀ ਜਿਸ ਚ ਉਸ ਨੇ ਦੱਸਿਆ ਕਿ ਉਸ ਨੂੰ ਉੱਚ ਜਾਤੀ ਦੇ ਲੋਕਾਂ ਨੇ ਉਸ ਦੇ ਨਾਲ ਕੁੱਟਮਾਰ ਕੀਤੀ ਹੈ ਅਤੇ ਮਾਮਲੇ ਸਬੰਧੀ ਪੁਲਿਸ ਵੱਲੋਂ ਰਾਜੀਨਾਮਾ ਕਰਨ ਦੇ ਲਈ ਦਬਾਅ ਪਾ ਰਹੀ ਹੈ। ਜਿਸ ਤੋਂ ਬਾਅਦ ਐਸੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਹੁਕਮ ਦਿੱਤੇ।
Last Updated : Feb 3, 2023, 8:18 PM IST