ਬਠਿੰਡਾ ’ਚ ਇੱਕ ਹੀ ਦਿਨ ’ਚ ਚਿੱਟੇ ਕਾਰਨ ਦੂਸਰੀ ਮੌਤ ! - ਬਠਿੰਡਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ
🎬 Watch Now: Feature Video
ਬਠਿੰਡਾ: ਸੂਬੇ ਵਿੱਚ ਚਿੱਟੇ ਦਾ ਕਹਿਰ ਲਗਾਤਾਰ ਲਗਾਤਾਰ ਵਧਦਾ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਦੀਆਂ ਚਿੱਟੇ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਬਠਿੰਡਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਦਿਨ ਵਿੱਚ ਚਿੱਟੇ ਦੀ ਓਵਰਡੋਜ਼ ਕਾਰਨ ਦੂਸਰੀ ਮੌਤ (Second death due to overdose in Bathinda in one day) ਹੋਈ ਹੈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਹਾਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਡਾ. ਗੁਰਮੇਲ ਨੇ ਕਿਹਾ ਕਿ ਉਨ੍ਹਾਂ ਕੋਲ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਆਈ ਹੈ ਜਿਸ ਨੂੰ ਸਟੇਡੀਅਮ ਵਿੱਚੋਂ ਲਿਆਂਦਾ ਗਿਆ ਗਿਆ ਹੈ ਜਿਸ ਨੂੰ ਵੇਖਣ ’ਤੇ ਲੱਗਦਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੰਜਾਬ ਵਿੱਚ ਨਸ਼ੇ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਦੀ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਇਸ ਸਬੰਧੀ ਕੋਈ ਖਾਸ ਉਪਰਾਲਾ ਕਰਨਾ ਚਾਹੀਦਾ ਹੈ।
Last Updated : Feb 3, 2023, 8:21 PM IST