ਗੜ੍ਹਸ਼ੰਕਰ ਵਿਖੇ ਮਹਾਂਸ਼ਿਵਰਾਤਰੀ ਨੂੰ ਲੈ ਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ - ਮਹਾਂਸ਼ਿਵਰਾਤਰੀ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ
🎬 Watch Now: Feature Video
ਹੁਸ਼ਿਆਰਪੁਰ: ਜਿੱਥੇ ਦੇਸ਼ ਵਿਦੇਸ਼ ਵਿੱਚ ਮਹਾਂਸ਼ਿਵਰਤਰੀ ਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਮਹਾਂਸ਼ਿਵਰਾਤਰੀ ਉਤਸਵ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਵੀ ਕੱਢੀਆਂ ਜਾ ਰਹੀਆਂ ਹਨ। ਗੜ੍ਹਸ਼ੰਕਰ ਦੇ ਪਿੰਡ ਸਤਨੌਰ ਵਿਖੇ ਮਹਾਂਸ਼ਿਵਰਾਤਰੀ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਸਤਨੌਰ ਤੋਂ ਸ਼ੁਰੂ ਹੁੰਦੀ ਹੋਈ ਆਲੇ ਦੁਆਲੇ ਦੇ ਪਿੰਡਾਂ ਵਿੱਚ ਹੁੰਦੀ ਹੋਈ ਸ਼ਿਵ ਮੰਦਿਰ ਸਤਨੌਰ ਵਿਖੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਵਿੱਚ ਸੰਗਤਾਂ ਵੱਲੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਅਤੇ ਇਸ ਸ਼ੋਭਾ ਯਾਤਰਾ ਦੌਰਾਨ ਸੁੰਦਰ ਝਾਕੀਆਂ ਖਿੱਚ ਦਾ ਕੇਂਦਰ ਬਣਿਆ ਰਹੀਆਂ। ਸ਼ੋਭਾ ਯਾਤਰਾ ਵਿੱਚ ਵੱਖ ਵੱਖ ਥਾਵਾਂ ’ਤੇ ਲੰਗਰ ਲਗਾਏ ਹੋਏ ਸਨ। ਸ਼ਿਵ ਮੰਦਿਰ ਸਤਨੌਰ ਦੀ ਪ੍ਰਬੰਧਕ ਕਮੇਟੀ ਨੇ ਪਿੰਡ ਵਾਸੀਆਂ ਅਤੇ ਐਨ ਆਰ ਆਈ ਵੀਰਾਂ ਦਾ ਇਸ ਸ਼ੋਭਾ ਯਾਤਰਾ ਵਿੱਚ ਸਹਿਯੋਗ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Last Updated : Feb 3, 2023, 8:18 PM IST