ਸਾਬਕਾ ਅਕਾਲੀ ਕੌਂਸਲਰ ਦੇ ਬੇਟੇ 'ਤੇ ਚੱਲੀਆਂ ਗੋਲੀਆਂ, ਸੀਸੀਟੀਵੀ ਤਸਵੀਰਾਂ - ਪੰਜਾਬ ਵਿਧਾਨ ਸਭਾ ਚੋਣਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14519927-904-14519927-1645350335689.jpg)
ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋ ਰਹੀ ਹੈ ਤਾਂ ਕਈ ਥਾਵਾਂ 'ਤੇ ਝੜਪਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਬਠਿੰਡਾ ਦੇ ਨਰੂਆਣਾ ਰੋਡ 'ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਸਾਬਕਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਟੋਨੀ ਨੇ ਇਲਜ਼ਾਮ ਲਗਾਏ ਹਨ ਕਿ ਉਸ ਦੇ ਬੇਟੇ 'ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਦੀ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਪੁਰੇ ਮਾਮਲੇ 'ਚ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਤੱਖਦਰਸ਼ੀਆਂ ਦਾ ਕਹਿਣਾ ਕਿ ਬਿਨਾਂ ਨੰਬਰ ਵਾਲੀਆਂ ਸਕਾਰਪੀਓ ਗੱਡੀਆਂ 'ਚ ਕੁਝ ਨੌਜਵਾਨ ਆਏ ਸਨ, ਜਿਨਾਂ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ।
Last Updated : Feb 3, 2023, 8:17 PM IST