ਦੀਪ ਸਿੱਧੂ ਦੀ ਮੌਤ ਏਜੰਸੀਆਂ ਦੀ ਸਾਜਿਸ਼, ਹੋਵੇ ਜਾਂਚ: ਪਰਮਜੀਤ ਕੌਰ - ਉੱਚ ਪੱਧਰੀ ਜਾਂਚ ਹੋਣੀ ਚਾਹੀਦੀ
🎬 Watch Now: Feature Video
ਬਰਨਾਲਾ: 15 ਫਰਵਰੀ ਨੂੰ ਸੜਕ ਹਾਦਸੇ ਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਹੋਈ ਮੌਤ ਦੇ ਮਾਮਲੇ ’ਚ ਪੰਜਾਬ ਭਰ ’ਚ ਸਿੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਭਦੌੜ ਦੇ ਦਾਣਾ ਮੰਡੀ ਤੋਂ ਲੈ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਦੀਪ ਸਿੱਧੂ ਇਕ ਅਜਿਹਾ ਨੌਜਵਾਨ ਸੀ ਜਿਸ ਨੇ ਇਤਿਹਾਸ ਵਿੱਚ ਦੂਜੀ ਵਾਰ ਸਿੱਖ ਪੰਥ ਦਾ ਝੰਡਾ ਲਾਲ ਕਿਲ੍ਹੇ ’ਤੇ ਲਹਿਰਾਇਆ ਸੀ ਅਤੇ ਹੁਣ ਉਹ ਪੰਜਾਬ ਨੂੰ ਬਚਾਉਣ ਲਈ ਲਗਾਤਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਜਿਸ ਨੂੰ ਲੈ ਕੇ ਉਹ ਏਜੰਸੀਆਂ ਦੇ ਨਿਸ਼ਾਨੇ ਤੇ ਸੀ। ਉਨ੍ਹਾਂ ਨਾਲ ਵਾਪਰਿਆ ਹਾਦਸਾ ਹਾਦਸਾ ਨਹੀਂ ਸੀ ਸਗੋਂ ਏਜੰਸੀਆਂ ਦੁਆਰਾ ਕੀਤਾ ਗਿਆ। ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
Last Updated : Feb 3, 2023, 8:17 PM IST