ਸਤਿੰਦਰ ਸਰਤਾਜ ਵੱਲੋਂ ਗਾਏ ਗਏ ਜ਼ਫ਼ਰਨਾਮੇ ਬਾਰੇ ਜਥੇਦਾਰ ਅਕਾਲ ਤਖ਼ਤ ਦਾ ਵੱਡਾ ਬਿਆਨ - ਸ੍ਰੀ ਅਕਾਲ ਤਖ਼ਤ ਸਾਹਿਬ
🎬 Watch Now: Feature Video
ਅੰਮ੍ਰਿਤਸਰ: ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ਜ਼ਫ਼ਰਨਾਮੇ ਬਾਰੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਸ਼ਿਕਾਇਤ ਦੀ ਰਿਪੋਰਟ ਆ ਗਈ ਹੈ। ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਸਰਤਾਜ ਵੱਲੋਂ ਗਾਇਆ ਗਿਆ ਜ਼ਫਰਨਾਮਾ ਸ਼ੁੱਧ ਹੈ। ਉਕਤ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਉਨ੍ਹਾਂ ਸਰਤਾਜ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਤਾਜ ਵਰਗੇ ਗਾਇਕਾਂ ਦੀ ਗਾਇਕੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।