ਟੈਗੋਰ ਥੀਏਟਰ 'ਚ ਸਕੂਲੀ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਹਾੜਾ - tagore theatre
🎬 Watch Now: Feature Video
ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਸੱਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਆਜ਼ਾਦੀ ਦੇ ਸੰਘਰਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਕਰਵਾਇਆ ਗਿਆ ਸੀ। ਇਸ ਸਮਾਗਮ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਦੁਆਰਾ ਕਈ ਪ੍ਰਦਰਸ਼ਨੀਆਂ ਦਿਖਾਈਆਂ ਗਈਆ। ਇਸ ਸਮਾਗਮ ਵਿੱਚ ਬੱਚਿਆਂ ਨੂੰ ਜਾਤ-ਪਾਤ, ਰੰਗ, ਧਰਮ ਅਤੇ ਪ੍ਰਦੂਸ਼ਣ ਤੋਂ ਮੁਕਤ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਬੱਚਿਆਂ 'ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।