ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦੇ ਸਾੜੇ ਪੁਤਲੇ - Punjab Government
🎬 Watch Now: Feature Video
ਅੰਮ੍ਰਿਤਸਰ: ਸ਼ਹਿਰ (City) ਦੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਪੰਜਾਬ ਸਰਕਾਰ (Government of Punjab) ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਪੰਜਾਬ ਦੇ 36 ਹਜ਼ਾਰ ਕੱਚੇ ਮੁਲਜ਼ਾਮਾਂ (Employees) ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਨਗਰ ਨਿਗਮ (Municipal Corporation) ਦੇ ਕੱਚੇ ਮੁਲਾਜ਼ਮਾਂ (Employees) ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਸਰਕਾਰ (Government of Punjab) ਆਪਣੇ ਵਿਧਾਇਕਾਂ ਤੇ ਮੰਤਰੀਆਂ (MLAs and Ministers) ਦੇ ਬੱਚਿਆ ਨੂੰ ਘਰ ਬੈਠੇ ਹੀ ਉੱਚ ਅਹੁਦਿਆ ‘ਤੇ ਸਰਕਾਰੀ ਨੌਕਰੀਆਂ ਦੇ ਰਹੀ ਹੈ, ਪਰ ਆਮ ਲੋਕਾਂ ਨੂੰ ਸਵਾਏ ਧੋਖੇ ਤੋਂ ਕੁਝ ਵੀ ਨਹੀਂ ਦਿੱਤਾ ਜਾ ਰਿਹਾ।