ਵਿਦਿਆਰਥੀਆਂ ਨੂੰ ਸਹੀ ਲੱਗਿਆ ਫ਼ਿਲਮ 'ਸ਼ੂਟਰ' ਨੂੰ ਬੈਨ ਕਰਨ ਦਾ ਫੈਸਲਾ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੀ ਜਿੰਦਗੀ 'ਤੇ ਆਧਾਰਿਤ ਫ਼ਿਲਮ 'ਸ਼ੂਟਰ' 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਨੂੰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਹੀ ਦੱਸਿਆ ਹੈ। ਪੰਜਾਬੀ ਵਿਭਾਗ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਫ਼ਿਲਮ ਦਾ ਟ੍ਰੇਲਰ ਵੇਖਿਆ ਸੀ ਜੋ ਉਨ੍ਹਾਂ ਨੂੰ ਭੜਕਾਊ ਲੱਗਿਆ। ਸੁਖਦੀਪ ਨੇ ਕਿਹਾ ਕਿ ਸਰਕਾਰ ਵੱਲੋਂ ਫ਼ਿਲਮ ਨੂੰ ਬੈਨ ਕਰਨ ਵਾਲਾ ਕਦਮ ਸ਼ਲਾਘਾਯੋਗ ਹੈ।