ਨਾਜਾਇਜ਼ ਹਥਿਆਰਾਂ ਸਮੇਤ 3 ਕਾਬੂ - 3 arrests
🎬 Watch Now: Feature Video
ਫਿਰੋਜ਼ਪੁਰ: ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਵਾਲੇ ਤਿੰਨ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਐੱਸ.ਪੀ.ਡੀ. ਰਤਨ ਬਰਾੜ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ, ਕਿ ਥਾਣਾ ਸਦਰ ਪੁਲਿਸ ਵੱਲੋਂ ਗਸ਼ਤ ਦੌਰਾਨ ਸਮਸ਼ਾਨ ਘਾਟ ਪਿੰਡ ਮੱਧਰੇ ਤੋਂ 315 ਬੋਰ ਦੇਸੀ ਕੱਟ ਤੇ 03 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਨਾਲ ਹੀ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ, ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁਲਿਸ ਨੂੰ ਹਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਦਾ ਕਹਿਣਾ ਹੈ, ਕਿ ਗੈਂਗ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।