ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਸੀ.ਆਰ.ਪੀ.ਐੱਫ. (CRPF) ਵੱਲੋਂ ਆਯੋਜਿਤ ਸਾਇਕਲ ਰੈਲੀ (Bicycle rally) ਜਲ੍ਹਿਆਵਾਲਾ ਬਾਗ਼ (Jalliawala Bagh) ਵਿਖੇ ਪਹੁੰਚ ਗਈ ਹੈ। ਜਿੱਥੇ ਪੰਜਾਬ ਪੁਲਿਸ (Punjab Police) ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਪੀ.ਐੱਸ. ਭੰਡਾਲ ਵੱਲੋ ਸਾਈਕਲ ਰੈਲੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਈ.ਜੀ. ਸ੍ਰੀ ਪਵਾਰ ਨੇ ਸੀ.ਆਰ.ਪੀ.ਐੱਫ. ਦੇ ਗੋਰਵਸਾਲੀ ਇਤਿਹਾਸ ‘ਤੇ ਵੀ ਰੋਸ਼ਨੀ ਪਾਈ। ਉਨਾਂ ਕਿਹਾ ਕਿ ਦੇਸ਼ ਦੇ ਲੋਕਾਂ ਵਿੱਚ ਇਹ ਸਾਇਕਲ ਰੈਲੀ ਏਕਤਾ ਦਾ ਸੰਦੇਸ਼ ਦੇਣ ਲਈ ਸੀ.ਆਰ.ਪੀ.ਐੱਫ. ਵੱਲੋਂ ਦੇਸ਼ ਦੀਆਂ ਚਾਰੇ ਦਿਸ਼ਾਵਾਂ ਵਿੱਚੋਂ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਜੰਮੂ ਕਸ਼ਮੀਰ (Jammu and Kashmir) ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2021 ਨੂੰ ਰਾਜ ਘਾਟ ਦਿੱਲੀ (Raj Ghat Delhi) ਵਿਖੇ ਸਮਾਪਿਤ ਹੋਵੇਗੀ।