ਕਾਂਗਰਸੀ ਆਗੂ ਵੱਲੋਂ ਹਲਕੇ ਦੇ ਪਿੰਡਾਂ ਦਾ ਦੌਰਾ - visits villages in the
🎬 Watch Now: Feature Video
ਗੜ੍ਹਸ਼ੰਕਰ:ਕਾਂਗਰਸ ਦੇ ਸੂਬਾ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਹਲਕੇ ਦੇ ਪਿੰਡ ਬੱਸੀ, ਸ਼੍ਰੀ ਖੁਰਾਲਗੜ ਸਾਹਿਬ, ਕਾਲੇਵਾਲ, ਸੇਖੋਵਾਲ, ਸੀਹਵਾ ਆਦਿ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆ ਅਤੇ ਕਾਰਗੁਜਾਰੀਆ ਵਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜਿੱਥੇ ਵਿਧਾਇਕ ਨੇ ਆਪਣੀ ਸਰਕਾਰ ਦੀ ਪ੍ਰਸੰਸ਼ਾ ਕੀਤੀ। ਉਥੇ ਹੀ ਵਿਰੋਧੀਆਂ ‘ਤੇ ਨਿਸ਼ਾਨੇ ਵੀ ਸਾਧੇ, ਕਿਹਾ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਪੰਜਾਬ ਵਿੱਚ ਨਸ਼ਾ ਫੈਲਾਉਣ ਤੇ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕੀਤਾ।