Exclusive: ਬੀਸੀਸੀਆਈ ਦੇ ਪ੍ਰਧਾਨ ਬਣਨ ਤੋਂ ਬਾਅਦ ਸੌਰਵ ਗਾਂਗੁਲੀ ਦੀ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ
ਕੋਲਕਾਤਾ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਬੁੱਧਵਾਰ ਨੂੰ ਬੀਸੀਸੀਆਈ ਦੇ ਪ੍ਰਧਾਨ ਵਜੋਂ ਅਹੁਦਾ ਸਾਂਭਿਆ। ਸੌਰਵ ਗਾਂਗੁਲੀ ਨੇ ਬੀਸੀਸੀਆਈ ਦੇ ਪ੍ਰਧਾਨ ਬਣਨ ਤੋਂ ਬਾਅਦ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਗਾਂਗੁਲੀ ਨੇ ਦੱਸਿਆ ਕਿ ਉਹ ਦਫ਼ਤਰ ਜਾਣ ਤੋਂ ਬਾਅਦ ਕ੍ਰਿਕਟ ਦੇ ਨਵੇਂ ਅਤੇ ਕੌਮਾਂਤਰੀ ਪਹਿਲੂਆਂ 'ਤੇ ਕੰਮ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਖ਼ੁਦ ਲਈ ਪ੍ਰੇਰਣਾ ਸਰੋਤ ਦੱਸਿਆ।