ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਕਿਉਂ ਪਿੰਡ ਮੁਰਾਦਪੁਰਾ ਦੇ ਵਾਸੀ ?
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਪੰਜਾਬ ਸਰਕਾਰ (Government of Punjab) ਦੇ ਵਾਅਦਿਆ ਦੀ ਪੋਲ ਖੋਲ੍ਹ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਮੀਂਹ ਦਾ ਪਾਣੀ ਜਮਾ ਹੋਣ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਪ੍ਰੇੇਸ਼ਾਨੀ ਤੋਂ ਪ੍ਰੇਸ਼ਾਨ ਪਿੰਡ ਮੁਰਾਦਪੁਰਾ ਦੇ ਲੋਕਾਂ ਨੇ ਪੰਜਾਬ ਸਰਕਾਰ (Government of Punjab) ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਲਈ ਬਣਾਏ ਡਰੇਨ ਨਾਲੇ ਨੂੰ ਕਿਸੇ ਪ੍ਰਾਈਵੇਟ ਕਲੋਨੀ (Private colony) ਵੱਲੋਂ ਬੰਦ ਕੀਤਾ ਗਿਆ ਹੈ। ਜਿਸ ਕਰਕੇ ਇਹ ਪਿੰਡ ਇੱਕ ਛੱਪੜ ਦਾ ਰੂਪ ਧਾਰ ਚੁੱਕਿਆ ਹੈ। ਉਧਰ ਬੀਡੀਪੀਓ (BDPO) ਨੇ ਮਾਮਲੇ ਨੂੰ ਜਲਦ ਹੱਲ ਕਰਨ ਦਾ ਪਿੰਡ ਵਾਸੀਆ ਨੂੰ ਭਰੋਸਾ ਦਿੱਤਾ ਹੈ।