ਰਾਏਕੋਟ: ਨਾਜਾਇਜ਼ ਸ਼ਰਾਬ ਦੀ ਤਸਕਰੀ 'ਚ 1 ਵਿਅਕਤੀ ਗ੍ਰਿਫਤਾਰ - Crime in Raikot
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10168865-344-10168865-1610111989577.jpg)
ਰਾਏਕੋਟ ਇਲਾਕੇ ਵਿੱਚ ਚੱਲ ਰਹੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਰਾਏਕੋਟ ਸਦਰ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਕ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਥਾਣਾ ਸਦਰ, ਰਾਏਕੋਟ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਕੈਂਟਰ 407 ਵਿੱਚ 160 ਪੇਟੀਆਂ ਸ਼ਰਾਬ ਦੀ ਬਰਾਮਦ ਕੀਤੀ ਹੈ। ਮਾਮਲੇ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ, ਜਦਕਿ ਉਸ ਦੇ 2 ਸਾਥੀ ਫਰਾਰ ਹੋਣ 'ਚ ਕਾਮਯਾਬ ਰਹੇ। ਗ੍ਰਿਫ਼ਤਾਰ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਹੋਰ ਦੋ ਸਾਥੀਆਂ ਦੀ ਭਾਲ ਜਾਰੀ ਹੈ।