400 ਲੀਟਰ ਨਜਾਇਜ਼ ਦੇਸੀ ਲਾਹਣ ਸਣੇ 1 ਕਾਬੂ - 400 ਲੀਟਰ ਨਜਾਇਜ਼ ਦੇਸੀ ਲਾਹਣ ਸਣੇ 1 ਕਾਬੂ
🎬 Watch Now: Feature Video
ਫਿਰੋਜ਼ਪੁਰ: ਪੁਲਿਸ ਪ੍ਰਸ਼ਾਸਨ ਵੱਲੋਂ ਨਜਾਇਜ਼ ਸ਼ਰਾਬ ਤੇ ਲਾਹਣ ਦੀ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ ਤੇ ਥਾਂ-ਥਾਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਪੁਲਿਸ ਵੱਲੋਂ ਕਈ ਪੁਰਾਣੇ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ 'ਤੇ ਛਾਪੇਮਾਰੀ ਕੀਤੀ ਗਈ। ਮਿਲੀ ਇਤਲਾਹ ਦੇ ਆਧਾਰ 'ਤੇ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਵਾਸੀ ਲੁਹਾਮ ਨੇੜੇ ਤਲਵੰਡੀ ਭਾਈ ਦੇ ਘਰ ਰੇਡ ਕੀਤੀ ਗਈ ਤਾਂ ਉਸ ਦੇ ਘਰੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਥਾਣਾ ਮੁਖੀ ਰਾਜਵੰਤ ਕੌਰ ਨੇ ਦੱਸਿਆ ਕਿ ਰੇਡ ਦੌਰਾਨ 400 ਲੀਟਰ ਲਾਹਣ ਫੜੀ ਗਈ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਉੱਤੇ ਐਫਆਈਆਰ ਦਰਜ ਕੀਤੀ ਗਈ ਹੈ।