thumbnail

By

Published : Feb 4, 2021, 6:20 PM IST

ETV Bharat / Videos

ਪਟਿਆਲਾ ’ਚ ਸੜਕ ਹਾਦਸੇ ਦੌਰਾਨ ਇੱਕ ਦੀ ਮੌਤ, 1 ਜ਼ਖ਼ਮੀ

ਪਟਿਆਲਾ: ਨਾਭਾ ਰੋਡ ’ਤੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਆਮਣੇ-ਸਾਹਮਣੇ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੌਰਾਨ ਕਾਰ ਵਿੱਚ ਬੈਠੇ ਦੋ ਵਿਅਕਤੀਆਂ ਵਿਚੋਂ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਜ਼ਖ਼ਮੀ ਵਿਅਕਤੀ ਨੂੰ ਇਲਾਜ ਦੇ ਲਈ ਪਟਿਆਲਾ ਦੇ ਅਮਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਨਾਭਾ ਰੋਡ ’ਤੇ ਸੜਕ ਹਾਦਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨ ਜਾਂਚ ਟੀਮ ਵੱਲੋਂ ਦਰਜ ਕਰ ਲਏ ਹਨ, ਜਿਸ ਦੀ ਵੀ ਗ਼ਲਤੀ ਹੋਵੇਗੀ ਉਸ ਵਿਰੁੱਧ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.