ਖੰਨਾ 'ਚ ਚਾਇਨਾ ਡੋਰ ਕਾਰਨ ਇੱਕ ਦੀ ਮੌਤ - ਪੁਲਿਸ ਦਾ ਦਿਖਾਵਾ
🎬 Watch Now: Feature Video
ਲੁਧਿਆਣਾ: ਖੰਨਾ 'ਚ ਚਾਈਨਾ ਡੋਰ ਗਲੇ ਵਿੱਚ ਫਸਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚਾਈਨਾ ਡੋਰ ਨਾਲ ਮਰਨ ਵਾਲੇ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਵਾਸੀ ਗੋਬਿੰਦਪੁਰਾ ਨੇੜੇ ਪਾਇਲ ਵਜੋਂ ਹੋਈ ਹੈ। ਮ੍ਰਿਤਕ ਜਸਵੀਰ ਸਿੰਘ ਦੇ ਚਾਚੇ ਦੇ ਮੁੰਡੇ ਗੁਰਸੰਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਭੌਰਲਾ ਤੋਂ ਆਪਣੀ ਭੈਣ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਚਾਈਨਾ ਡੋਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਕਾਰਨ ਤੁਰੰਤ ਉਸ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪਰਿਵਾਰਕ ਮੈਂਬਰਾ ਨੇ ਕਿਹਾ ਕਿ ਖੰਨਾ ਪੁਲਿਸ ਸਿਰਫ਼ ਧਮਕੀਆਂ ਦੇਣ ਤੋਂ ਇਲਾਵਾ ਜਾਂ 2-4 ਵਿਅਕਤੀਆਂ ਨੂੰ ਫੜ੍ਹਨ ਦਾ ਦਿਖਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਿਖਾਵਾ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਹਰ ਬਸੰਤ 'ਤੇ ਚਾਈਨਾ ਡੋਰ ਖੰਨਾ 'ਚ ਆਮ ਵਿਕਦੀ ਹੈ ਅਤੇ ਆਮ ਹੀ ਲੋਕ ਇਸ ਦੀ ਵਰਤੋਂ ਕਰਦੇ ਹਨ।