ਮਾਨਸਾ 'ਚ ਸਿੱਖਿਆ ਮੰਤਰੀ ਸਿੰਗਲਾ ਨੇ ਲਹਿਰਾਇਆ ਤਿਰੰਗਾ ਝੰਡਾ - ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ
🎬 Watch Now: Feature Video
ਮਾਨਸਾ: ਦੇਸ਼ ’ਚ 72ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿੱਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਤਿਰੰਗਾ ਲਹਿਰਾਉਣ ਮੌਕੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਇੱਕ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ।