105 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 5 ਕਾਬੂ - 5 accussed arrest
🎬 Watch Now: Feature Video
ਲੰਮੇ ਸਮੇਂ ਤੋਂ ਹਰਿਆਣਾ ਤੋਂ ਸ਼ਰਾਬ ਨੂੰ ਪੰਜਾਬ ਵਿੱਚ ਲਿਆ ਕੇ ਵੇਚਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚੱਲਦਿਆਂ ਸੰਗਰੂਰ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਤਿੰਨ ਗੱਡੀਆਂ ਨੂੰ ਰੋਕਿਆ ਜਿੱਥੇ ਪੁੱਛਗਿੱਛ ਕਰਨ 'ਤੇ ਤਿੰਨਾਂ ਗੱਡੀਆਂ ਵਿੱਚੋ ਕੁੱਲ 105 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਇਹ ਮੁਲਜ਼ਮ ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਦੇ ਹਨ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।