ਨਵੇਂ ਸਾਲ ਮੌਕੇ ਚੰਨੀ ਸਰਕਾਰ ਤੇ ਪ੍ਰਾਈਵੇਟ ਕੰਪਨੀ ਖਿਲਾਫ਼ ਗਰਜੇ ਐਂਬੂਲੈਂਸ ਮੁਲਾਜ਼ਮ - Protest Against Channi Government and private company
🎬 Watch Now: Feature Video
ਪਟਿਆਲਾ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹਰ ਵਰਗ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ-ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਵੇਂ ਸਾਲੇ ਮੌਕੇ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਅਤੇ ਪ੍ਰਾਈਵੇਟ ਕੰਪਨੀ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ (108 Ambulance Employees Protest) ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਨੂੰ ਲੈਕੇ ਸੀਐਮ ਚੰਨੀ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਵੀ ਸਰਕਾਰ ਅੱਗੇ ਰੱਖੀਆਂ ਹਨ।