ਲੁਧਿਆਣਾ 'ਚ ਕੋਰੋਨਾ ਦੇ 11 ਮਰੀਜ਼ ਸਿਹਤਯਾਬ ਹੋ ਕੇ ਪਰਤੇ ਘਰ - ਕੋਰੋਨਾ ਵਾਇਰਸ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 4599 ਟੈਸਟ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3981 ਮਰੀਜ਼ਾਂ ਦੇ ਸੈਂਪਲ ਨੈਗੇਟਿਵ ਆਏ ਹਨ। ਉੱਥੇ ਹੀ ਜੇਕਰ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਹੁਣ ਤੱਕ ਕੋਰੋਨਾ ਦੇ 146 ਮਰੀਜ਼ ਹਨ ਜਿਨ੍ਹਾਂ ਵਿੱਚੋਂ 24 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ ਅਤੇ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਲੁਧਿਆਣਾ ਵਿੱਚ ਕੋਰੋਨਾ ਦੇ 116 ਕੇਸ ਐਕਟਿਵ ਹਨ। ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ 2 ਕੋਟਾ ਤੋਂ ਆਏ ਵਿਦਿਆਰਥੀ ਅਤੇ 7 ਨੰਦੇੜ ਤੋਂ ਆਏ ਸ਼ਰਧਾਲੂ ਅੱਜ ਠੀਕ ਹੋ ਗਏ ਹਨ।