ਇਕਵਾਡੋਰ ਦੇਸ਼ ਦੀ ਅੰਬੈਸਡਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - ਸੁਭਾਗ ਭਰਿਆ ਅਹਿਸਾਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11184408-752-11184408-1616857063286.jpg)
ਅੰਮ੍ਰਿਤਸਰ: ਸ਼ਨੀਵਾਰ ਨੂੰ ਇਕਵਾਡੋਰ ਦੇਸ਼ ਦੀ ਬਰਾਡ ਅੰਬੈਸਡਰ 'ਹੈਕਟਰ ਕੋਇਵਾ ਜੇਕਮ' ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਉਹਨਾ ਲਈ ਬੜਾ ਹੀ ਸੁਭਾਗ ਭਰਿਆ ਅਹਿਸਾਸ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ’ਚ ਪ੍ਰਸਿੱਧ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ, ਜੋ ਉਨ੍ਹਾਂ ਦੇ ਮਨ ਨੂੰ ਸਾਂਤੀ ਮਿਲੀ ਹੈ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ।