ਗੜ੍ਹਸ਼ੰਕਰ ਦੇ ਵੱਖ-ਵੱਖ ਵਾਰਡਾਂ 'ਚ ਕੀਤੀ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ - ਸਰਕਾਰ ਅਤੇ ਸਿਹਤ ਵਿਭਾਗ
🎬 Watch Now: Feature Video
ਗੜ੍ਹਸ਼ੰਕਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਅਤੇ ਸਿਹਤ ਵਿਭਾਗ ਪੁਰੀ ਤਰ੍ਹਾਂ ਚੌਕਸ ਹੈ। ਇਸ ਦੇ ਤਹਿਤ ਗੜ੍ਹਸ਼ੰਕਰ ਦੇ ਵੱਖ-ਵੱਖ ਵਾਰਡਾਂ 'ਚ ਐੱਸ.ਐੱਮ.ਓ ਡਾ.ਚਰਨਜੀਤਪਾਲ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਤਿੰਨ ਵਾਰਡਾਂ 'ਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਲਦ ਹੋਰ ਵਾਰਡਾਂ 'ਚ ਵੀ ਕੋਰੋਨਾ ਵੈਕਸੀਨੇਸ਼ਨ ਕੀਤੀ ਜਾਵੇਗੀ।