ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ - Amritsar Civil Surgeon
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਜ਼ਿਲ੍ਹੇ ਵਿੱਚ ਕ੍ਰਿਸ਼ਨਾ ਨਾਂਅ ਦੀ 62 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਅੰਮ੍ਰਿਤਸਰ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 657 ਤੱਕ ਪੁੱਜ ਗਈ ਹੈ, ਜਿਨ੍ਹਾਂ ਵਿੱਚੋਂ 475 ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਸਮੇਂ 157 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਸ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਤੱਕ 25 ਦੀ ਮੌਤ ਹੋ ਚੁੱਕੀਆਂ ਹਨ।