ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਵਾਲੇ ਜੱਥੇ ਨੂੰ ਪਾਕਿ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ -ਬੀਬੀ ਜਗੀਰ ਕੌਰ - ਐਸਜੀਪੀਸੀ
🎬 Watch Now: Feature Video
ਅੰਮ੍ਰਿਤਸਰ:ਧਾਰਮਿਕ ਵਿੱਦਿਆ ਦੇ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਅੱਜ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੰਮ੍ਰਿਤਸਰ ਵਧਾਈ ਦਿੱਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਰਮਿਕ ਵਿੱਦਿਆ ਖੇਤਰ ਦੇ ਵਿੱਚ ਜ਼ਿਆਦਾਤਰ ਲੜਕੀਆਂ ਅੱਵਲ ਆਈਆਂ ਹਨ ਅਤੇ ਉਹ ਵਧਾਈ ਦੇ ਪਾਤਰ ਹਨ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ।