ਜਲੰਧਰ 'ਚ 15 ਹੋਰ ਮਰੀਜ਼ਾਂ 'ਚ ਕੋਰੋਨਾ ਦੀ ਹੋਈ ਪੁਸ਼ਟੀ
🎬 Watch Now: Feature Video
ਜਲੰਧਰ: ਜਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਦਿਨ ਵਧਦੀ ਜਾ ਰਹੀ ਹੈ। ਜਿਲ੍ਹੇ 'ਚ ਅੱਜ ਕੋਰੋਨਾ ਨਾਲ ਪੀੜਤ 15 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 14 ਮਰੀਜਾਂ ਦੀ ਰਿਪੋਰਟਾਂ ਅੰਮ੍ਰਿਤਸਰ ਲੈਬੋਰਟਰੀ ਦੀ ਹੈ ਤੇ ਇੱਕ ਦੀ ਰਿਪੋਰਟ ਪ੍ਰਾਈਵੇਟ ਦੀ ਹੈ। ਜਿਲ੍ਹੇ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਦੱਸਿਆ ਕਿ ਲੋਕ ਕੀਤੇ ਨਾ ਕੀਤੇ ਅਜਿਹੀ ਗਲਤੀਆਂ ਕਰ ਰਹੇ ਹਨ, ਜਿਸ ਦੇ ਨਾਲ ਕੋਰੋਨਾ ਮਹਾਂਮਾਰੀ ਫੈਲ ਰਹੀ ਹੈ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਲੋਕਾਂ ਵੱਲੋਂ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਨਹੀਂ ਮੰਨਣਗੇ ਤਾਂ ਆਉਣ ਵਾਲੇ ਸਮੇਂ 'ਚ ਇਹ ਬਿਮਾਰੀ ਹੋਰ ਗੰਭੀਰ ਰੂਪ ਲੈ ਸਕਦੀ ਹੈ