ਕੈਨੇਡਾ ਤੋਂ 150 ਮੈਂਬਰੀ ਵਫਦ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਇਆ ਨਤਮਸਤਕ - 150 member delegation from Canada
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ 150 ਮੈਂਬਰੀ ਸਿੱਖ ਜਥਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇ ਦੀ ਅਗਵਾਈ ਕਰ ਰਹੇ ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੇ ਪ੍ਰਧਾਨ ਐੱਨ.ਆਰ.ਆਈ ਹਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਦਿੱਲੀ, ਪੰਜਾਬ, ਹਰਿਆਣਾ ਦੇ ਇਹਿਤਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਇਹ ਜਥਾ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਣੇ ਹੋਰ ਗੁਰੂਧਾਮਾਂ ਦੇ ਦਰਸ਼ਨ ਕਰਦਾ ਹੋਇਆ 17 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ।