ਬਠਿੰਡਾ: ਸ਼ੱਕੀ ਹਾਲਾਤਾਂ ਵਿੱਚ 16 ਸਾਲਾਂ ਨੌਜਵਾਨ ਦੀ ਹੋਈ ਮੌਤ - ਬਠਿੰਡਾ ਖ਼ਬਰ
🎬 Watch Now: Feature Video
ਬਠਿੰਡਾ ਦੇ ਬੱਲ੍ਹਾ ਰਾਮ ਨਗਰ ਦੀ ਮੁੱਖ ਸੜਕ 'ਤੇ ਸਥਿਤ ਇੱਕ ਮਿਠਾਈ ਵਾਲੀ ਦੁਕਾਨ 'ਚ ਇੱਕ 16 ਸਾਲਾਂ ਦੇ ਲੜਕੇ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਡੀਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਕਤਲ ਤੋਂ ਬਾਅਦ ਮਰਹੂਮ ਦਾ ਪਿਤਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੈ, ਜਿਸ ਤੋਂ ਲਗਦਾ ਹੈ ਕਿ ਇਹ ਕਤਲ ਉਸ ਨੇ ਹੀ ਕੀਤਾ ਹੈ।