ਕਤਲ ਕੇਸ ਵਿੱਚ ਪੁਲਿਸ ਵੱਲੋਂ 2 ਕਾਬੂ - ਪੀੜਤ ਪਰਿਵਾਰ
🎬 Watch Now: Feature Video
ਹੁਸ਼ਿਆਰਪੁਰ: ਬੀਤੀ 31 ਅਗਸਤ ਨੂੰ ਕੁੱਝ ਨੌਜਵਾਨਾਂ ਵੱਲੋਂ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਅਰਗੋਵਾਲ ਵਿੱਚ ਇੱਕ ਖੌਫ਼ਨਾਕ ਘਟਨਾ ਨੂੰ ਅੰਜ਼ਾਮ ਦਿੰਦਿਆਂ ਹੋਇਆਂ, ਇੱਕ ਨੌਜਵਾਨ ਗੁਰਦੀਪ ਸਿੰਘ 'ਤੇ ਕਾਤਲਾਨਾ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ 'ਤੇ ਘਟਨਾ ਦੇ 5 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖਾਲੀ ਹੀ ਨਜ਼ਰ ਆ ਰਹੇ ਸਨ। ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ 'ਚ ਨਾਮਜ਼ਦ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ।