ਚੋਰੀ ਦੀ ਵਾਰਦਾਤ ਕਰਨ ਵਾਲੇ 2 ਕਾਬੂ - 2 ਕਾਬੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13451275-260-13451275-1635151534263.jpg)
ਸ੍ਰੀ ਫਤਿਹਗੜ੍ਹ ਸਾਹਿਬ: ਪੁਲਿਸ (Police) ਨੇ ਲੁੱਟ ਖੋਹ ਕਰਨ ਵਾਲੇ ਗੈਂਗ (Gang) ਦੇ ਕੁਝ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਲੁਟੇਰਿਆ ਨੇ ਅਗਸਤ (August) ਮਹੀਨੇ 2 ਲੁੱਟ ਦੀਆਂ ਵਰਦਾਤਾਂ ਨੂੰ ਅੰਜਾਮ ਦਿੱਤੀ ਸੀ। ਮੀਡੀਆ ਨੂੰ ਜਾਣਕਾਰੀ ਦਿੰਦੇ ਇੰਸਪੈਕਟਰ (Inspector) ਕੁਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ 24/25 ਅਗਸਤ (August) ਦੀ ਦਰਮਿਆਨੀ ਰਾਤ ਨੂੰ ਸਰਹਿੰਦ 'ਚ ਚੋਰੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਵਾਲੇ ਵਿਅਕਤੀਆਂ ਨੂੰ ਪੁਲਿਸ (Police) ਨੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਜਿਨਾਂ ਤੋਂ ਇੱਕ ਮੋਟਰਸਾਈਕਲ, 3 ਮੋਟਰਸਾਈਕਲਾਂ ਦੀਆਂ ਬੈਟਰੀਆਂ, 1 ਕਾਰ, 3 ਛੋਟੀਆਂ ਐੱਲ.ਈ.ਡੀ, 2 ਵੱਡੀਆਂ 32 ਇੰਚੀ ਐਲ.ਈ.ਡੀ., 2 ਸਪੀਕਰ ਅਤੇ ਤਾਂਬੇ ਦੀਆਂ ਤਾਰਾਂ ਦੇ ਰੋਲ ਆਦਿ ਸਮਾਨ ਬਰਾਮਦ ਹੋਇਆ ਹੈ।