ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 2 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ - Fatehgarh Sahib news update
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ 'ਚ ਹੁਣ ਤੱਕ 9 ਹਜ਼ਾਰ ਤੋਂ ਵਧ ਲੋਕ ਇਸ ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਅੱਜ ਕੋਰੋਨਾ ਵਾਇਰਸ ਦੇ ਦੋ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਐੱਨ.ਕੇ ਅਗਰਵਾਲ ਨੇ ਦੱਸਿਆ ਕਿ ਦੋਵੇਂ ਕੋਰੋਨਾ ਪੀੜਤਾਂ ਤਬਲੀਗੀ ਜਮਾਤ 'ਚ ਸ਼ਾਮਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮਹਿਜ ਇਨ੍ਹਾਂ ਦੋ ਲੋਕਾਂ ਨੂੰ ਛੱਡ ਹੋਰਨਾਂ ਲੋਕਾਂ ਦੀ ਰਿਪੋਰਟ ਨੈਗੇਟਿਵ ਹੈ। ਇਨ੍ਹਾਂ ਪੀੜਤਾਂ ਦੇ ਸੰਪਰਕ 'ਚ ਹੁਣ ਤੱਕ 145 ਲੋਕ ਆਏ ਸਨ ਤੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਸਾਰੇ ਲੋਕਾਂ ਨੂੰ ਇਕਾਂਤਵਾਸ 'ਚ ਭੇਜ ਦਿੱਤਾ ਗਿਆ ਹੈ। ਕੋਰੋਨਾ ਪੌਜ਼ੀਟਿਵ ਮਰੀਜਾਂ ਦਾ ਇਲਾਜ ਜ਼ਿਲ੍ਹੇ ਦੇ ਗਿਆਨ ਸਾਗਰ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਜਾਰੀ ਹੈ।