ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਸ਼ਿਕੰਜਾ... - ਹੈਰੋਇਨ
🎬 Watch Now: Feature Video
ਫ਼ਿਰੋਜ਼ਪੁਰ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਪੁਲਿਸ (Police) ਵੱਲੋਂ ਰੋਜ਼ਾਨਾ ਨਸ਼ਾ ਤਸਕਰਾਂ (Drug smugglers) ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਫ਼ਿਰੋਜ਼ਪੁਰ (Ferozepur) ਪੁਲਿਸ (Police) ਵੱਲੋਂ 2 ਵੱਖ-ਵੱਖ ਨਸ਼ਾ ਤਸਕਰਾਂ (Drug smugglers) ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤਸਕਰਾਂ ਦੀ ਰਣਜੀਤ ਸਿੰਘ ਉਰਫ ਰਾਣਾ ਅਤੇ ਸਰਵਨ ਮਸੀਹ ਵਜੋ ਪਛਾਣ ਹੋਈ ਹੈ। ਪੁਲਿਸ (Police) ਨੇ ਮੁਲਜ਼ਮ ਰਣਜੀਤ ਤੋਂ 70 ਗ੍ਰਾਮ ਹੈਰੋਇਨ (Heroin) ਅਤੇ ਮੁਲਜ਼ਮ ਸਰਵਨ ਮਸੀਹ ਤੋਂ 25 ਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ ਹੈ। ਪੁਲਿਸ (Police) ਨੇ ਮੁਲਜ਼ਮਾਂ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।