ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰ ਕਾਬੂ, 7 ਮੋਟਰਸਾਈਕਲ ਬਰਾਮਦ - ਏਐਸਪੀ ਤੁਸ਼ਾਰ ਗੁਪਤਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10990300-thumbnail-3x2-s.jpg)
ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਉਨ੍ਹਾਂ ਤੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਹਨ। ਏਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਮੋਇਲਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰ ਸਾਈਕਲ ਦੇ ਚੋਰੀ ਹੋਇਆ। ਇਸ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਨੀਸ਼ ਕੁਮਾਰ ਪੁੱਤਰ ਮੋਹਣ ਲਾਲ ਅਤੇ ਰੋਹਨ ਪੁੱਤਰ ਸੋਹਣ ਲਾਲ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਪੁਲਿਸ ਨੂੰ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹੋਏ 7 ਮੋਟਰਸਾਈਕਲ ਬਰਾਮਦ ਹੋਏ ਹਨ। ਏ.ਐੱਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ। ਜਿਨ੍ਹਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।