ਰੂਪਨਗਰ 'ਚ 2 ਕੋਰੋਨਾ ਪੌਜ਼ੀਟਿਵ ਮਾਮਲੇ ਆਏ ਸਾਹਮਣੇ - ਕੋਵਿਡ-19
🎬 Watch Now: Feature Video
ਰੂਪਨਗਰ: ਜ਼ਿਲ੍ਹਾ ਰੂਪਨਗਰ ਵਿੱਚ 2 ਵਿਅਕਤੀਆਂ ਨੂੰ ਕੋਰੋਨਾ ਪੌਜ਼ੀਟਿਵ ਆਇਆ ਹੈ। ਫਿਲਹਾਲ ਮਰੀਜ਼ਾਂ ਨੂੰ ਰੂਪਨਗਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਦੋਵੇ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ, ਜਿਨ੍ਹਾਂ ਵਿੱਚ 1 ਵਿਅਕਤੀ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮੱਕੋਵਾਲ ਦਾ ਤੇ ਦੂਜਾ ਨੰਗਲ ਦੇ ਨੇੜਲੇ ਪਿੰਡ ਭੰਗਲ ਦਾ ਵਾਸੀ ਹੈ। ਇਨ੍ਹਾਂ ਦੋਵਾਂ ਮਰੀਜ਼ਾਂ ਨੂੰ ਰੂਪਨਗਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ।