thumbnail

ਬਿਨਾਂ ਲਾਇਸੈਂਸ ਤੋਂ ਪਟਾਕੇ ਸਟੋਰ ਕਰਨ ਵਾਲੇ 2 ਲੋਕ ਗ੍ਰਿਫ਼ਤਾਰ

By

Published : Nov 8, 2020, 3:38 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਫ਼ਤਿਹਗੜ੍ਹ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਪਟਾਕੇ ਸਟੋਰ ਕਰਨ ਵਾਲੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਇੰਸਪੈਕਟਰ ਰਜਨੀਸ਼ ਸੂਦ ਨੇ ਦੱਸਿਆ ਕਿ ਤਿਉਹਾਰਾਂ ਨੂੰ ਮੱਦੇਨਜ਼ਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਨਾਕੇਬੰਦੀ ਤੇ ਗਸ਼ਤ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ 'ਚ ਅਮਨ-ਸ਼ਾਂਤੀ ਬਣੀ ਰਹੇ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਉਨ੍ਹਾਂ ਨੇ ਵਿਸ਼ੇਸ਼ ਚੈਕਿੰਗ ਦੇ ਦੌਰਾਨ ਦੋਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਸੂਚਨਾ ਦੇ ਮੁਤਾਬਕ ਦੋਹਾਂ ਨੇ ਬਿਨਾਂ ਲਾਇਸੈਂਸ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕੀਤੇ ਹੋਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਰਹਿੰਦ ਦੇ ਵਸਨੀਕ ਗੌਰਵ ਤੇ ਮਨੀਸ਼ ਵਜੋਂ ਹੋਈ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਦੋਹਾਂ ਕੋਲੋਂ ਭਾਰੀ ਮਾਤਰਾ 'ਚ ਨਜਾਇਜ਼ ਪਟਾਕੇ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ ਕਾਰਵਾਈ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.