39 ਲੱਖ 50 ਹਜ਼ਾਰ ਰੁਪਏ ਦੀ ਨਕਦੀ ਸਮੇਤ 2 ਵਿਅਕਤੀ ਕਾਬੂ - ਫਿਲੌਰ ਪੁਲਿਸ
🎬 Watch Now: Feature Video
ਜਲੰਧਰ: ਫਿਲੌਰ ਪੁਲਿਸ ਨੇ ਸਤਲੁਜ ਦਰਿਆ ਦੇ ਕੰਢੇ ਵਿਖੇ ਹਾਈਟੈਕ ਨਾਕੇ ’ਤੇ ਚੈਕਿੰਗ ਦੌਰਾਨ ਇੱਕ ਬਲੈਰੋ ਗੱਡੀ ’ਚੋਂ 39 ਲੱਖ 50 ਹਜ਼ਾਰ ਰੁਪਏ ਦੀ ਨਕਦੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਸਤਲੁਜ ਦਰਿਆ ਕੰਢੇ ਵਿਖੇ ਨਾਕਾ ਲਗਾਇਆ ਹੋਇਆ ਸੀ ਤੇ ਇੱਕ ਬਲੈਰੋ ਗੱਡੀ ਨੂੰ ਰੋਕਿਆ ਤਾਂ ਉਸ ਵਿੱਚ 2 ਨੌਜਵਾਨ ਸਵਾਰ ਸਨ ਅਤੇ ਜਦੋਂ ਉਨ੍ਹਾਂ ਨੇ ਤਲਾਸ਼ੀ ਲਈ ਤਾਂ ਉਸ ਵਿਚੋਂ 39 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।