ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 20 ਪਰਿਵਾਰ ਆਪ 'ਚ ਸ਼ਾਮਲ - ਵਿਧਾਨ ਸਭਾ ਹਲਕਾ ਖੇਮਕਰਨ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪੂਨੀਆ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 20 ਪਰਿਵਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਰੂਪ ਸਿੰਘ ਦੀ ਪ੍ਰੇਰਨਾ ਸਦਕਾ ਹਲਕਾ ਖੇਮਕਰਨ ਤੋਂ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ਼ਾਮਲ ਹੋਏ ਸੁਖਦੇਵ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਗੁਰਬਾਜ ਸਿੰਘ, ਕਾਰਜ ਸਿੰਘ, ਤਰਲੋਕ ਸਿੰਘ, ਅੰਗਰੇਜ਼ ਸਿੰਘ, ਪ੍ਰਧਾਨ ਕਾਰਜ ਸਿੰਘ ਸੁਖਦੇਵ ਸਿੰਘ ਪ੍ਰੀਤ ਸਿੰਘ ਆਦਿ ਨੂੰ ਉਮੀਦਵਾਰ ਸਰਵਨ ਸਿੰਘ ਧੁੰਨ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ।