ਕੋਵਿਡ-19: ਅੰਮ੍ਰਿਤਸਰ 'ਚ 20 ਹੋਰ ਨਵੇਂ ਮਾਮਲੇ ਆਏ ਸਾਹਮਣੇ, 4 ਮੌਤਾਂ - ਕੋਰੋਨਾ ਵਾਇਰਸ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ 'ਚ ਲਗਾਤਾਰ ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਸ਼ਨੀਵਾਰ ਨੂੰ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4 ਮਰੀਜ਼ਾ ਦੀ ਮੌਤ ਹੋਈ ਹੈ। ਅੰਮ੍ਰਿਤਸਰ 'ਚ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 598 ਪਹੁੰਚ ਗਈ ਹੈ, ਜਦ ਕਿ ਕੋਰੋਨਾ ਵਾਇਰਸ ਨਾਲ ਕੁੱਲ 19 ਮਰੀਜ਼ਾ ਦੀ ਮੌਤ ਹੋਈ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋ ਜਾਣਕਾਰੀ ਦਿੱਤੀ ਗਈ ਹੈ। ਸਿਵਲ ਸਰਜਨ ਜੁਗਲ ਕਿਸ਼ੋਰ ਨੇ ਦੱਸਿਆ ਕਿ 15 ਨਵੇਂ ਮਾਮਲੇ ਛੇਹਰਟਾ, ਅਜਨਾਲਾ, ਮੈਡੀਕਲ ਇਨਕਲੇਵ, ਗੁਜਰਾਤੀ ਬਸਤੀ, ਤਹਿਸੀਲਪੁਰਾ, ਗੋਲ ਬਾਗ, ਮੋਹਕਮਪੁਰਾ, ਮਾਨਾਂਵਾਲਾ, ਪੱਧਰੀ, ਡਾਇਮੰਡ ਨਗਰ, ਅਬਾਦੀ ਗੁਰਬਖਸ਼ ਨਗਰ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਬਾਕੀ ਕੋਰੋਨਾ ਮਰੀਜ਼ਾਂ ਦੇ ਸਪੰਰਕ ਵਿੱਚ ਆਉਣ ਵਾਲੇ ਹਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ ਹੈ। ਅਜਿਹੇ 'ਚ ਰਾਹਤ ਦੇਣ ਵਾਲੀ ਗੱਲ ਇਹ ਹੈ ਕਿ ਜ਼ਿਲ੍ਹੇ 'ਚ 392 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਇਸ ਵੇਲੇ 187 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ।