ਲੋਕ ਅਦਾਲਤ 'ਚ 20 ਸਾਲ ਪੁਰਾਣੇ ਰਿਕਵਰੀ ਕੇਸ ਦਾ ਹੋਇਆ ਨਿਪਟਾਰਾ

🎬 Watch Now: Feature Video

thumbnail

By

Published : Sep 11, 2021, 8:04 PM IST

ਬਠਿੰਡਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ (District Legal Services) ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਠਿੰਡਾ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਬਠਿੰਡਾ ਸੈਸ਼ਨ ਜੱਜ ਕਮਲਜੀਤ ਲਾਂਬਾ ਨੇ ਦੱਸਿਆ ਕਿ ਲੋਕ ਅਦਾਲਤ 'ਚ ਅੱਜ 2200 ਕਰੀਬ ਕੇਸ਼ ਰਾਜ਼ੀਨਾਮੇਯੋਗ ਸਮਝੋਤੇ ਲਈ ਵਿਚਾਰੇ ਗਏ ਸਨ ਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੈਟਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਅੱਜ ਵਿਸ਼ੇਸ਼ ਤੌਰ 'ਤੇ ਇਕ 20 ਸਾਲ ਪੁਰਾਣਾ ਰਿਕਵਰੀ ਦਾ ਕੇਸ ਸੈਟਲ ਹੋਇਆ ਹੈ ਤੇ ਡਿਗਰੀ ਹੋਲਡਰ ਨੂੰ ਉਸ ਦੀ ਸਾਰੀ ਰਕਮ ਵਾਪਸ ਦਵਾਈ ਗਈ ਹੈ। ਮਾਣਯੋਗ ਸੈਸ਼ਨ ਜੱਜ ਕਮਲਜੀਤ ਲਾਂਬਾ ਨੇ ਕਿਹਾ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.