ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਲਗਾਏ 400 ਕਿਸਮ ਦੇ 2 ਹਜ਼ਾਰ ਬੂਟੇ - amritsar news
🎬 Watch Now: Feature Video
ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ 2000 ਬੂਟੇ ਲਗਾਏ ਗਏ ਜਿਸ ਵਿੱਚ ਬੂਟਿਆਂ ਦੀਆਂ 400 ਕਿਸਮਾਂ ਸ਼ਾਮਲ ਹਨ। ਬੁੱਧਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਬਾ ਭੂਰੀ ਵਾਲਿਆਂ ਵਲੋਂ ਇਹ ਸੇਵਾ ਨਿਭਾਈ ਗਈ। ਉਨ੍ਹਾਂ ਦੱਸਿਆ ਕਿ 2000 ਦੇ ਕਰੀਬ ਚੰਦਨ ਤੇ ਗੁਲਾਬ ਦੇ 400 ਤਰ੍ਹਾਂ ਦੇ ਬੂਟੇ ਲਗਾਏ ਗਏ ਤਾਂ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਚੰਗੀ ਦਿਖ ਮਿਲੇ ਤੇ ਚੰਗੀ ਖੁਸ਼ਬੂ ਮਿਲੇ ਤਾਂ ਜੋ ਦੇਸ਼ ਵਿਦੇਸ਼ ਵਿੱਚ ਚੰਗਾ ਸੁਨੇਹਾ ਜਾਵੇ। ਇਸ ਦੇ ਨਾਲ ਹੀ, ਇਹ ਵਾਤਾਵਰਨ ਨੂੰ ਵੀ ਸਾਫ਼ ਰੱਖਣ ਵਿੱਚ ਸਹਾਇਕ ਰਹਿਣਗੇ।