ਵਿਧਾਨਸਭਾ ਚੋਣਾਂ 2022: ਹੁਸ਼ਿਆਰਪੁੁਰ ਚ ਆਪ ਨੇ ਕੱਢੀ ਬਦਲਾਅ ਰੈਲੀ - PUNJAB ELECTION NEWS UPDATE
🎬 Watch Now: Feature Video
ਹੁਸ਼ਿਆਰਪੁਰ : 2022 ਦੀਆਂ ਵਿਧਾਨਸਭਾ ਚੋਣਾਂ (2022 Assembly Elections) ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਅਖਾੜਾ ਭਖ ਚੁੱਕਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੀਨੀਅਰ ਆਗੂ ਜਸਪਾਲ ਸਿੰਘ ਚੇਚੀ ਵਲੋਂ ਹੁਸ਼ਿਆਰਪੁਰ ਵਿੱਚ ਬਦਲਾਅ ਰੈਲੀ ਕੱਢੀ ਗਈ। ਇਸ ਰੈਲੀ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਆਪ ਵਰਕਰਾਂ ਨੇ ਭਾਗ ਲਿਆ। ਇਹ ਰੈਲੀ ਅਸਲਾਮਾਬਾਅਦ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਕ ’ਚ ਆ ਕੇ ਸਮਾਪਤ ਹੋਈ। ਰੈਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਆਪ ਆਗੂਆਂ,ਵਰਕਰਾਂ ਤੇ ਆਮ ਲੋਕਾਂ ਨੇ ਭਾਗ ਲਿਆ। ਗੱਲਬਾਤ ਦੌਰਾਨ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਹੁੁਸ਼ਿਆਰਪੁਰ ’ਚ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ’ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਸ ਵਾਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।