ਵਿਧਾਨ ਸਭਾ ਚੋਣਾਂ 2022: 'ਕਾਂਗਰਸ ਨੇ ਪੰਜਾਬ ਦੇ 5 ਸਾਲ ਕੀਤੇ ਬਰਬਾਦ' - Assembly Election 2022
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13767885-524-13767885-1638185618101.jpg)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਵਿਰੋਧੀ ਪਾਰਟੀਆਂ ਉੱਪਰ ਜੰਮਕੇ ਨਿਸ਼ਾਨੇ ਸਾਧੇ । ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ 5 ਸਾਲ ਬਰਬਾਦ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੇ ਨਾਲ ਵਾਅਦਾ ਕਰਦੇ ਹਨ ਕਿ ਉਹ ਦੇਖਣਗੇ ਕਿ ਕਿਸ ਤਰ੍ਹਾਂ ਪੰਜਾਬ ਦੇ ਵਿੱਚ ਵਿਕਾਸ ਹੁੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਅਰਵਿੰਦ ਕੇਜਰੀਵਾਲ (Arvind Kejriwal) ਤੇ ਵੀ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਵਿੱਚ ਉਹੀ ਵਾਅਦੇ ਕਰਨ ਜੋ ਪਹਿਲਾਂ ਦਿੱਲੀ ਦੇ ਵਿੱਚ ਲਾਗੂ ਹਨ।