ਸਹੁਰੇ ਪਰਿਵਾਰ ਤੋਂ ਤੰਗ ਆ ਕੇ 21 ਸਾਲਾ ਦੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ - married woman commits suicide
🎬 Watch Now: Feature Video
ਤਰਨ ਤਾਰਨ : ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਆਸਲ ਉਤਾੜ ਦੀ ਰਹਿਣ ਵਾਲੀ 21 ਸਾਲਾਂ ਦੀ ਵਿਹੁਅਤਾ ਮਨਦੀਪ ਕੌਰ ਨੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਸੁਹਰੇ ਪਰਿਵਾਰ ਲਗਾਤਾਰ ਦਾਜ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ। ਇਸ ਦੌਰਾਨ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ, ਜਿਸ ਤੋਂ ਦੁੱਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਆਪਣੀ ਧੀ ਲਈ ਇਨਸਾਫ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਹਿਲਾ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ 3 ਹੋਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।