Farmers Black Day: ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ
🎬 Watch Now: Feature Video
ਰੋਪੜ :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਤਿੰਨ ਕਾਲੇੇ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਪਿਛਲੇ ਛੇ ਮਹੀਨੇ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਪਿਥਲੇ 6 ਮਹੀਨਿਆਂ ਤੋਂ ਡੇਰੇ ਲਾਈ ਬੈਠੇ ਹਨ ਪਰ ਕੇਂਦਰ ਸਰਕਾਰ ਦੇ ਕੰਨ ਉਤੇ ਜੂਅ ਤਕ ਨਹੀਂ ਸਰਕੀ। ਇਸ ਸੰਘਰਸ਼ ਦੌਰਾਨ 400 ਤੋਂ ਜ਼ਿਆਦਾ ਕਿਸਾਨਾ ਆਪਣੀਆਂ ਜਾਨਾਂ ਦੇ ਚੁੱਕੇ ਹਨ ਫਿਰ ਵੀ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਇਸੇ ਲੜੀ ਦੇ ਚਲਦੇ ਕਿਸਾਨਾਂ ਵੱਲੋਂ ਰੋਪੜ ਦੇ ਸੋਲਖੀਆਂ ਟੋਲ ਪਲਾਜ਼ਾ ਉਤੇ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
Last Updated : May 26, 2021, 4:49 PM IST