ਰੁਜ਼ਗਾਰ ਮੇਲਿਆਂ 'ਚ 2800 ਵਿਦਿਆਰਥੀਆਂ ਨੂੰ ਮਿਲੀ ਨੌਕਰੀ: ਜ਼ੋਰਾ ਸਿੰਘ - Desh Bhagat University
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ ਵਿੱਚ ਪੈਂਦੀ ਦੇਸ਼ ਭਗਤ ਯੂਨੀਵਰਸਿਟੀ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ ਰੁਜ਼ਗਾਰ ਮੇਲੇ ਦੌਰਾਨ ਨੌਕਰੀ ਲੱਗਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਗੱਲਬਾਤ ਕਰਦਿਆਂ ਜ਼ੋਰਾ ਸਿੰਘ ਨੇ ਕਿਹਾ ਕਿ ਇਸ ਵਾਰ 6ਵਾਂ ਰੁਜ਼ਗਾਰ ਮੇਲਾ ਹੋਇਆ ਸੀ। ਪੰਜਾਬ ਸਰਕਾਰ ਦੇ ਕਹਿਣ ਮੁਤਾਬਿਕ ਘਰ-ਘਰ ਰੁਜ਼ਗਾਰ ਮੁਹੱਈਆ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਵਿਦਿਆਰਥੀਆਂ ਨੂੰ ਰੁਜ਼ਗਾਰ ਮੇਲਿਆਂ ਦੀ ਸਹਾਇਤਾ ਨਾਲ ਨੌਕਰੀਆਂ ਮਿਲੀਆਂ ਹਨ। ਜ਼ੋਰਾ ਸਿੰਘ ਨੇ ਕਿਹਾ ਕਿ ਦੇਸ਼ ਭਗਤ ਆਯੁਰਵੈਦਿਕ ਕਾਲਜ ਦੇ 25 ਸਾਲ ਪੂਰੇ ਹੋਣ ਦੇ ਸੰਬੰਧ ਵਿਚ ਵੱਖ ਵੱਖ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਦੇਸ਼ ਭਗਤ ਯੂਨੀਵਰਸਿਟੀ ਵਿੱਚ ਹੋਰ ਵੀ ਕਈ ਕੋਰਸ ਸ਼ੁਰੂ ਕੀਤੇ ਜਾਣਗੇ।