ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ 3 ਮੁਲਜ਼ਮ ਪੁਲਿਸ ਅੜਿੱਕੇ - ਸੁਨਿਆਰੇ ਦੀ ਦੁਕਾਨ 'ਤੇ ਹੋਈ ਲੁੱਟ
🎬 Watch Now: Feature Video
ਲੁਧਿਆਣਾ: ਲੁਧਿਆਣਾ ਪੁਲਿਸ ਨੇ ਸੁਨਿਆਰੇ ਦੀ ਦੁਕਾਨ 'ਤੇ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾ ਲਿਆ ਹੈ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਇਕ ਡਿਲੀਵਰੀ ਕਰਨ ਵਾਲੇ ਨੌਜਵਾਨ ਸਣੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਦੱਸ ਦਈਏ ਕਿ ਇਹ ਲੁੱਟ 19 ਅਕਤੂਬਰ ਨੂੰ ਹੰਬੜਾਂ ਰੋਡ 'ਤੇ ਹੋਈ ਸੀ। ਲੁਧਿਆਣਾ ਪੁਲਿਸ ਨੇ ਲੁੱਟੇ ਗਏ ਗਹਿਣੇ ਹਥਿਆਰ ਅਤੇ ਕਾਰ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਕਮਿਸ਼ਨਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰਦਾਤ ਦੇ ਮੌਕੇ 3 ਮੁਲਜ਼ਮ ਮੌਕੇ 'ਤੇ ਮੌਜੂਦ ਸਨ। ਜਿਨ੍ਹਾਂ ਨੇ ਇਸ ਪੂਰੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ 1 ਮੁਲਜ਼ਮ ਹਾਲੇ ਵੀ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।