ਚੋਰੀ ਦੇ 3 ਮੋਟਰਸਾਈਕਲਾਂ ਸਣੇ ਇਕ ਦੋਸ਼ੀ ਕਾਬੂ ਤੇ ਇਕ ਫਰਾਰ
🎬 Watch Now: Feature Video
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਚੋਰੀ ਤੇ ਲੁੱਟਾਂ ਖੋਹਾਂ ਦੇ ਖਿਲਾਫ਼ ਅੰਮ੍ਰਿਤਸਰ ਵਿੱਚ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ। ਜਿਸ ਵਿੱਚ ਇੱਕ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਇੱਕ ਵਿਅਕਤੀ ਜਿਹੜਾ ਕਿ ਮੋਟਰਸਾਈਕਲ ਤੇ ਆ ਰਿਹਾ ਸੀ, ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤੇ ਪਤਾ ਲੱਗਿਆ ਕਿ ਇਗ ਮੇੇੇੇੇੇੋਟਰਸਾਇਕਲ ਚੋਰੀ ਦਾ ਹੈ। ਜਿਸ ਨੇ ਪੁੱਛਗਿੱਛ ਦੌਰਾਨ 2 ਹੋਰ ਮੋਟਰਸਾਈਕਲ ਚੋਰੀ ਬਾਰੇ ਦੱਸਿਆ ਜੋ ਪੁਲਿਸ ਨੇ ਬਰਾਮਦ ਕਰ ਲਏ ਹਨ। ਪੁਲਿਸ ਅਧਿਕਾਰੀ ਕਰਨਜੀਤ ਸਿੰਘ ਨੇ ਦੱਸਿਆ ਕਿ ਇਹ ਦੋ ਲੋਕ ਹਨ ਤੇ ਇਸਦਾ ਦੂਸਰਾ ਸਾਥੀ ਫ਼ਰਾਰ ਹੈ। ਉਸਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਇਸਨੂੰ ਅਦਾਲਤ ਵਿੱਚ ਪੇਸ਼ ਕਰ ਇਸਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ।