ਚੋਰੀ ਦੇ 4 ਮੋਟਰਸਾਈਕਲਾਂ ਸਮੇਤ 3 ਕਾਬੂ - ਪੁਲਿਸ ਅਫ਼ਸਰ
🎬 Watch Now: Feature Video
ਅੰਮ੍ਰਿਤਸਰ: ਪੰਜਾਬ 'ਚ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਵਿੱਚ ਫੈਲੇ ਲੁਟੇਰਿਆਂ ਦੇ ਡਰ ਨੂੰ ਖ਼ਤਮ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪੁਲਿਸ ਨੇ ਮੋਟਰਸਕਾਈਲ ਚੋਰੀ ਕਰਨ ਵਾਲੇ ਗੈਂਗ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ 4 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਫ਼ਸਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਪੁਲਿਸ ਨੂੰ ਇਨ੍ਹਾਂ ਚੋਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਪੁਲਿਸ ਨੂੰ ਉਮੀਦ ਹੈ, ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।