3 ਨਸ਼ਾ ਤਸਕਰ 14 ਕਰੋੜ ਦੀ ਹੈਰੋਇਨ ਸਣੇ ਕਾਬੂ - ludhiana news in punjabi
🎬 Watch Now: Feature Video
ਲੁਧਿਆਣਾ ਦੀ ਐਸ.ਟੀ.ਐਫ ਟੀਮ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਮੁਹੱਲਾ ਹਰਕ੍ਰਿਸ਼ਨ ਨਗਰ ਇਲਾਕੇ ਵਿੱਚ ਵੱਡੀ ਕਾਰਵਾਈ ਕਰਦਿਆਂ ਇਨੋਵਾ ਕਾਰ ਸਵਾਰ 3 ਮੁਲਜ਼ਮਾਂ ਨੂੰ ਢਾਈ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਏ.ਆਈ.ਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਆਰੋਪੀ ਕਈ ਸਾਲਾਂ ਤੋਂ ਹੈਰੋਇਨ ਤਸਕਰੀ ਦੇ ਨਜਾਇਜ਼ ਧੰਦੇ ਨੂੰ ਅੰਜਾਮ ਦਿੰਦੇ ਆ ਰਹੇ ਸਨ, ਜਿਨ੍ਹਾਂ ਸਬੰਧੀ ਗੁਪਤ ਸੂਚਨਾ ਮਿਲੀ ਕਿ 3 ਆਰੋਪੀ ਇਨੋਵਾ ਕਾਰ ਵਿੱਚ ਸਵਾਰ ਹੋਕੇ ਸ਼ਿਮਲਪੁਰੀ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਦੇਣ ਆ ਰਹੇ ਹਨ। ਜਿਸ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 14 ਕਰੋੜ ਰੁਪਏ ਦੇ ਆਸ ਪਾਸ ਦੱਸੀ ਜਾ ਰਹੀ ਹੈ।